Bhai Panthpreet Singh JI Te Hamla Karan Waleya Da Boycott

ਫਰੈਂਕਫਰਟ: ਲੰਘੇ ਐਤਵਾਰ ਨੂੰ ਜਰਮਨੀ ਦੇ ਫਰੈਂਕਫਰਟ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਭਾਈ ਪੰਥਪ੍ਰੀਤ ਸਿੰਘ ‘ਤੇ ਹਮਲਾ ਕਰਨ ਵਾਲਿਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਸੰਗਤ ਦੀ ਮੌਜੂਦਗੀ ਵਿੱਚ ਫੈਸਲਾ ਲਿਆ ਗਿਆ ਕਿ ਉਹ ਹਮੇਸ਼ਾ ਲਈ ਸਮਾਜਿਕ, ਧਾਰਮਿਕ ਤੇ ਪਰਿਵਾਰਕ ਤੌਰ ‘ਤੇ ਉਨ੍ਹਾਂ ਲੋਕਾਂ ਦਾ ਬਾਈਕਾਟ ਕਰਦੇ ਹਨ, ਜਿਨ੍ਹਾਂ ਨੇ ਭਾਈ ਪੰਥਪ੍ਰੀਤ ਸਿੰਘ ‘ਤੇ ਹਮਲਾ ਕਰਨ ਦੀ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਮਰਿਯਾਦਾ ਦੀ ਬੇਅਦਬੀ ਕਰਵਾਈ ਤੇ ਦਸਤਾਰ ਦਾ ਅਪਮਾਨ ਕੀਤਾ।

ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿੱਚ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖ ਰਹਿਤ ਮਰਿਆਦਾ ਨੂੰ ਮੰਨਣ ਵਾਲੇ ਪ੍ਰਚਾਰਕਾਂ ਨੂੰ ਹੀ ਸਟੇਜ ਤੋਂ ਬੋਲਣ ਦਾ ਹੱਕ ਦਿੱਤਾ ਜਾਵੇਗਾ।

Subscribe Now –  https://www.Youtube.com/Qaumisoch
Join us on FACEBOOKhttps://www.facebook.com/Qaumisoch
Join us on Twitterhttps://twitter.com/Qaumisoch

Term Of Service – This content is not my own on this website. It is taken from another website,newspapr,youtube,facebook or dailymotion.
If u hav any issue about any content u can send us email. we will delete that content from website.